JALANDHAR WEATHER

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਠੱਟਾ ਨਵਾਂ ਵਿਖੇ ਕੱਢੀ ਰੈਲੀ

ਸੁਲਤਾਨਪੁਰ ਲੋਧੀ, 17 ਮਈ (ਥਿੰਦ)-ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਦੇ ਵੱਡੇ ਅਤੇ ਅਹਿਮ ਪਿੰਡ ਨਵਾਂ ਠੱਟਾ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੱਢੀ ਗਈ। ਰੈਲੀ ਵਿਚ ਸ਼ਾਮਿਲ ਹੁੰਦਿਆਂ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਹੁਣ ਪੰਜਾਬ ਵਿਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਹੋ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਸੁਲਤਾਨਪੁਰ ਲੋਧੀ ਬਲਾਕ ਦੇ ਬਹੁਤ ਸਾਰੇ ਪਿੰਡ ਆਉਣ ਵਾਲੇ ਦਿਨਾਂ ਵਿਚ ਨਸ਼ਾ-ਮੁਕਤ ਹੋ ਜਾਣਗੇ। ਰੈਲੀ ਦੌਰਾਨ ਪਿੰਡ ਦੀਆਂ ਔਰਤਾਂ ਨੇ ਭਾਰੀ ਉਤਸ਼ਾਹ ਦਿਖਾਇਆ ਤੇ ਨਸ਼ਿਆਂ ਦੇ ਖਾਤਮੇ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਪ੍ਰਣ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ