ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਤੋਂ ਮੰਗਿਆ ਸਹਿਯੋਗ

ਦਿੜ੍ਹਬਾ ਮੰਡੀ, 17 ਮਈ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਚ ਹਲਕਾ ਵਿਧਾਇਕ ਅਤੇ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪਿੰਡਾਂ ਵਿਚ ਨਸ਼ਾ-ਮੁਕਤੀ ਯਾਤਰਾ ਤਹਿਤ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕੀਤਾ।