ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਕੁੜੀ ਦੀ ਮੌਤ
ਫਗਵਾੜਾ, 12 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਵਿਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਵਾਸੀ ਬਲਿਹਾਰ ਧਰਮਸਥਲਾ, ਮੈਂਗਲੁਰੂ ਵਜੋਂ ਹੋਈ ਹੈ।