JALANDHAR WEATHER

ਸੂਬੇ 'ਚ ਬੇਹਦ ਗਰਮੀ ਹੋਣ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ

ਸਨੌਰ , 18 ਮਈ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਰਿਪੋਰਟ ਅਨੁਸਾਰ ਸਾਲ 2018 ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਅਤੇ ਕਿਸਾਨਾਂ ਦੀ ਸੋਚ ’ਚ ਆਈ ਤਬਦੀਲੀ ਕਾਰਨ ਪੰਜਾਬ ’ਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੇ 10907 ਵਾਕਿਆ ਦਰਜ ਕੀਤੇ ਗਏ ਜਦਕਿ ਸਾਲ 2017 ਦੌਰਾਨ ਪੰਜਾਬ ’ਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੇ 14437 ਵਾਕਿਆ ਦਰਜ ਕੀਤੇ ਗਏ ਸਨ। ਪਰੰਤੂ ਇਸ ਉਤੇ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਕਿਉਂਕਿ ਪਟਿਆਲਾ ਦੇ ਕਸਬਾ ਸਨੌਰ ਦੇ ਪਿੰਡ ਖੁਡਾ ਰੋਡ ਉਤੇ ਬੀਤੀ ਰਾਤ ਵੇਲੇ ਇਕ ਕਿਸਾਨ ਵਲੋਂ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਗਾਉਣ ਦਾ ਮਾਮਲਾ ਸਾਮਣੇ ਆਇਆ ਹੈ। ਕਈ ਲੋਕਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ 'ਚ ਪਹਿਲਾਂ ਹੀ 45 ਡਿਗਰੀ ਤੋ ਉੱਪਰ ਤਾਪਮਾਨ ਪਹੁੰਚ ਗਿਆ ਹੈ ਪਰ ਕਿਸਾਨਾ ਵਲੋਂ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਗਾ ਕੇ ਹੋਰ ਗਰਮੀ ਪੈਦਾ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ, ਵਣ ਵਿਭਾਗ ਅਤੇ ਪ੍ਰਸ਼ਾਸਨ ਚੁੱਪ ਧਾਰੀ ਬੈਠਾ ਹੈ। ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਭਾਰਤ ’ਚ 2 ਡਿਗਰੀ ਸੈਂਟੀਗ੍ਰੇਡ ਤਾਪਮਾਨ ’ਚ ਵਾਧਾ ਕਣਕ ਦੀ 0.45 ਮੀਟ੍ਰਿਕ ਟਨ ਤੇ ਝੋਨੇ ਦੀ 0.7 ਮੀਟ੍ਰਿਕ ਟਨ ਪੈਦਾਵਾਰ ਘਟਾ ਸਕਦਾ ਹੈ। ਮੌਸਮੀ ਤਬਦੀਲੀ ਕਾਰਨ ਫ਼ਸਲਾਂ ਨੂੰ ਲੱਗਣ ਵਾਲੇ ਕੀੜਿਆਂ- ਮਕੌੜਿਆਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ