ਚੀਨ ਵਿਚ ਅੱਜ 'ਤੇ ਰਿਕਟਰ ਪੈਮਾਨੇ 'ਤੇ 4.5 ਤੀਬਰਤਾ ਵਾਲਾ ਭੂਚਾਲ ਆਇਆ
ਬੀਜਿੰਗ ,18 ਮਈ -ਚੀਨ ਵਿਚ ਅੱਜ 'ਤੇ ਰਿਕਟਰ ਪੈਮਾਨੇ 'ਤੇ 4.5 ਤੀਬਰਤਾ ਵਾਲਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਹੈ ਕਿ ਬਾਕੀ ਦੇ ਵੇਰਵਿਆਂ ਦੇ ਉਡੀਕ ਕੀਤੀ ਜਾ ਰਹੀ ਹੈ। ਦੋ ਦਿਨ ਪਹਿਲਾਂ ਚੀਨ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ ਰਾਤ 11 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।
;
;
;
;
;
;
;
;