JALANDHAR WEATHER

ਈ.ਡੀ. ਨੇ ਯੂਕੋ ਬੈਂਕ ਦੇ ਸਾਬਕਾ ਚੇਅਰਮੈਨ ਸੁਬੋਧ ਕੁਮਾਰ ਗੋਇਲ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 19 ਮਈ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਯੂਕੋ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਸੁਬੋਧ ਕੁਮਾਰ ਗੋਇਲ ਨੂੰ ਕੌਨਕਾਸਟ ਸਟੀਲ ਐਂਡ ਪਾਵਰ ਲਿਮਟਿਡ (ਸੀਐਸਪੀਐਲ) ਅਤੇ ਹੋਰਾਂ ਵਿਰੁੱਧ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਈ.ਡੀ. ਦੇ ਕੋਲਕਾਤਾ ਜ਼ੋਨਲ ਦਫ਼ਤਰ ਨੇ ਸੁਬੋਧ ਨੂੰ 16 ਮਈ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ), 2002 ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ 17 ਮਈ ਨੂੰ ਕੋਲਕਾਤਾ ਦੀ ਇਕ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਅਤੇ ਅਦਾਲਤ ਨੇ ਸੁਬੋਧ ਨੂੰ 21 ਮਈ ਤੱਕ ਈ.ਡੀ. ਹਿਰਾਸਤ ਵਿਚ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ