ਮਜੀਠਾ ਸ਼ਰਾਬ ਕਾਂਡ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਵਫ਼ਦ

ਚੰਡੀਗੜ੍ਹ, 19 ਮਈ- ਅੱਜ ਮਜੀਠਾ ਸ਼ਰਾਬ ਕਾਂਡ ਦੇ ਮੁੱਦੇ ’ਤੇ ਪੰਜਾਬ ਭਾਜਪਾ ਦਾ ਵਫ਼ਦ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਨੂੰ ਮਿਲਿਆ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਨੀਲਤ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਵਾਲਿਆਂ ਨੇ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਹੋਈਆਂ 27 ਮੌਤਾਂ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਠੇਕੇਦਾਰ, ਸਭਨਾਂ ਖਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਸਾਰੀ ਜਾਇਦਾਦ ਜ਼ਬਤ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਐਕਸਾਈਜ਼ ਪਾਲਿਸੀ ਦੀ ਜਾਂਚ ਦਾ ਦਾਇਰਾ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਵਿਗੜ ਚੁੱਕੀ ਹੈ ਤੇ ਮਜੀਠਾ ਸ਼ਰਾਬ ਕਾਂਡ ਵਿਚ ਮੌਤਾਂ ਨਹੀਂ ਬਲਿਕ ਹੱਤਿਆਵਾਂ ਹੋਈਆਂ ਹਨ।