JALANDHAR WEATHER

ਪੰਜਾਬ ਸਰਕਾਰ ਨੇ ਸੀਨੀਅਰ 'ਆਪ' ਆਗੂ ਡਾ. ਤੇਜਪਾਲ ਸਿੰਘ ਗਿੱਲ ਨੂੰ ਪਨਗ੍ਰੇਨ ਦਾ ਚੇਅਰਮੈਨ ਨਿਯੁਕਤ ਕੀਤਾ

ਗੁਰੂਸਰ ਸੁਧਾਰ, 19 ਮਈ (ਜਗਪਾਲ ਸਿੰਘ ਸਿਵੀਆਂ)-ਅੱਜ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੁਧਾਰ ਨਿਵਾਸੀ ਡਾ. ਤੇਜਪਾਲ ਸਿੰਘ ਗਿੱਲ ਨੂੰ ਪੰਜਾਬ ਸਟੇਟ ਗ੍ਰੇਨਜ਼ ਪ੍ਰੋਕਿਊਰਮੈਂਟ ਕਾਰਪੋਰੇਸ਼ਨ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਹੈ। ਰਾਏਕੋਟ ਹਲਕੇ ਦੇ ਪਿੰਡ ਸੁਧਾਰ (ਗਿੱਲ ਪੱਤੀ) ਨਾਲ ਸਬੰਧਤ ਡਾ. ਗਿੱਲ ਨੇ 'ਆਪ' ਦੇ ਸ਼ੁਰੂਆਤੀ ਦੌਰ ਤੋਂ ਲੈ ਕੇ ਹਮੇਸ਼ਾ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਯਤਨ ਕੀਤੇ ਹਨ। ਪਨਗ੍ਰੇਨ ਦੇ ਨਵ-ਨਿਯੁਕਤ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਆਪਣੀ ਇਸ ਨਿਯੁਕਤੀ ਲਈ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ