JALANDHAR WEATHER

ਹਰਜਿੰਦਰ ਸਿੰਘ ਘਾਗਾਂ ਬਣੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ

ਗੁਰੂਹਰਸਹਾਏ (ਫਿਰੋਜ਼ਪੁਰ), 19 ਮਈ (ਹਰਚਰਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 'ਆਪ' ਵਰਕਰਾਂ ਨੂੰ ਦਿੱਤੀਆਂ ਗਈਆਂ ਅਹਿਮ ਜ਼ਿੰਮੇਵਾਰੀਆਂ ਤਹਿਤ ਗੁਰੂਹਰਸਹਾਏ ਦੇ ਵਾਸੀ ਹਰਜਿੰਦਰ ਸਿੰਘ ਘਾਗਾਂ ਨੂੰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਨਾਲ ਲੱਗਦੀ ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਜਿੰਦਰ ਸਿੰਘ ਘਾਗਾਂ ਪਾਰਟੀ ਦੇ ਕਈ ਅਹੁਦਿਆਂ ਉਤੇ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ ਜਿਨ੍ਹਾਂ ਦਾ ਇਲਾਕੇ ਵਿਚ ਚੰਗਾ ਪ੍ਰਭਾਵ ਅਤੇ ਅਸਰ ਰਸੂਖ ਹੈ। ਹਰਜਿੰਦਰ ਸਿੰਘ ਘਾਗਾਂ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਵਿਚ ਲੰਮੇ ਸਮੇਂ ਤੋਂ ਜੁੜਿਆ ਹੋਇਆ ਹੈ, ਜਿਸ ਨੂੰ ਹੁਣ 'ਆਪ' ਸਰਕਾਰ ਨੇ ਚੇਅਰਮੈਨ ਬਣਾ ਕੇ ਵੱਡਾ ਮਾਣ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ