ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ
.jpg)
ਖਮਾਣੋਂ, 19 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਜਟਾਣਾ ਨੀਵਾਂ ਵਿਖੇ ਇਕ ਵਿਆਹੁਤਾ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦੀ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਮਾਮਲੇ ਦੇ ਪੜਤਾਲੀਆ ਅਫਸਰ ਸਬ-ਇੰਸਪੈਕਟਰ ਸਪਿੰਦਰ ਸਿੰਘ ਨੇ ਦੱਸਿਆ ਕਿ ਮਰਨ ਵਾਲੀ ਔਰਤ ਦੀ ਪਛਾਣ ਰਾਜਵਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਅਧਿਕਾਰੀ ਮੁਤਾਬਕ ਮੁੱਢਲੀ ਪੜਤਾਲ ਦੌਰਾਨ ਮ੍ਰਿਤਕਾ ਮਾਨਸਿਕ ਤੌਰ ਉਤੇ ਪਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕਾਨੂੰਨ ਅਨੁਸਾਰ ਅਮਲ ਵਿਚ ਲਿਆਂਦੀ ਜਾ ਰਹੀ ਹੈ।