ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ, ਇਕ ਦੀ ਮੌਤ, 2 ਜ਼ਖਮੀ

ਰਾਜਪੁਰਾ, 19 ਮਈ (ਰਣਜੀਤ ਸਿੰਘ)-ਨੇੜਲੇ ਪਿੰਡ ਭੋਗਲਾਂ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲ ਗਈ। ਇਸ ਘਟਨਾ ਕਾਰਨ ਪਿੰਡ ਵਿਚ ਹਫੜਾ-ਦਫੜੀ ਮੱਚ ਗਈ ਅਤੇ ਗੋਲੀ ਚੱਲਣ ਕਾਰਨ ਅਮਰਜੀਤ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਲੜਕੀ ਖੁਸ਼ਪ੍ਰੀਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪੀ.ਜੀ.ਆਈ. ਰੈਫਰ ਕੀਤਾ ਗਿਆ ਹੈ।