ਜ਼ਹਿਰੀਲੀ ਸ਼ਰਾਬ ਨਾਲ ਪਿੰਡ ਭੰਗਾਲੀ ਕਲਾਂ ਦੇ ਇਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜੈਤੀਪੁਰ, (ਅੰਮ੍ਰਿਤਸਰ), 20 ਮਈ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਦੋ ਦਰਜਨ ਤੋਂ ਵੱਧ ਲੋਕਾਂ ਦੀਆ ਹੋਈਆਂ ਮੌਤਾਂ ਤੋਂ ਬਾਅਦ ਬੀਤੀ ਰਾਤ ਤਰਸੇਮ ਸਿੰਘ ਪੁੱਤਰ ਨੱਥਾ ਵਾਸੀ ਭੰਗਾਲੀ ਕਲਾਂ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਹੋ ਗਿਆ ਸੀ, ਜਿਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।