ਭਾਖੜਾ ਪਾਣੀ ਵਿਵਾਦ: ਪੰਜਾਬ ਸਰਕਾਰ ਨੇ ਮੰਗਿਆ 2 ਦਿਨਾਂ ਦਾ ਸਮਾਂ
ਚੰਡੀਗੜ੍ਹ, 20 ਮਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਨੇ ਬੀ.ਬੀ.ਐਮ.ਬੀ. ਮਾਮਲੇ ਵਿਚ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਉਹ ਕੇਂਦਰ, ਹਰਿਆਣਾ ਅਤੇ ਬੀ.ਬੀ.ਐਮ.ਬੀ. ਦੇ ਜਵਾਬ ’ਤੇ ਆਪਣਾ ਪੱਖ ਪੇਸ਼ ਕਰਨਾ ਚਾਹੁੰਦੀ ਹੈ, ਜਿਸ ਦੇ ਚਲਦਿਆਂ ਹਾਈ ਕੋਰਟ ਨੇ ਸੁਣਵਾਈ ਵੀਰਵਾਰ, 22 ਮਈ ਤੱਕ ਮੁਲਤਵੀ ਕਰ ਦਿੱਤੀ ਹੈ।