ਪਹਿਲਗਾਮ ਹਮਲੇ ਤੋਂ ਬਾਅਦ ਰੀਟਰੀਟ ਸੈਰੇਮਨੀ ਦੇਖਣ ਲਈ ਦਰਸ਼ਕ ਅਟਾਰੀ ਸਰਹੱਦ 'ਤੇ ਪਹੁੰਚਣੇ ਸ਼ੁਰੂ

ਅਟਾਰੀ (ਅੰਮ੍ਰਿਤਸਰ), 20 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ ਉਤੇ ਹੋਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਨਾਲ ਰਿਸ਼ਤੇ ਬੰਦ ਕਰ ਦਿੱਤੇ ਗਏ ਸਨ, ਜਿਸ ਦੌਰਾਨ ਅਟਾਰੀ-ਵਾਹਗਾ ਸਰਹੱਦ ਉਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਮੁੱਖ ਗੇਟ ਬੰਦ ਕਰਕੇ ਕੀਤੀ ਜਾਂਦੀ ਰਹੀ। ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਬੀ.ਐਸ.ਐਫ. ਵਲੋਂ ਅੱਜ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਰਸਮ ਦੇਖਣ ਲਈ ਸੈਲਾਨੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸੈਲਾਨੀ ਦੂਰ-ਦੁਰਾਡੇ ਇਲਾਕਿਆਂ ਵਿਚੋਂ ਵੱਡੀ ਗਿਣਤੀ ਵਿਚ ਅਟਾਰੀ-ਸਰਹੱਦ ਪਹੁੰਚਣੇ ਸ਼ੁਰੂ ਹੋ ਗਏ ਹਨ।