ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਢੱਡਰੀਆਂਵਾਲੇ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਦੀ ਹੋ ਰਹੀ ਇਕੱਤਰਤਾ ਵਿਚ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ, ਜਿਨ੍ਹਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਪਿਛਲੇ ਸਮੇਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਦੇ ਮਾਮਲੇ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਇਸੇ ਦੌਰਾਨ ਸੰਤ ਢੱਡਰੀਆਂ ਵਾਲੇ ਸ੍ਰੀ ਦਰਬਾਰ ਸਾਹਿਬ ਪਹੁੰਚ ਵੀ ਚੁੱਕੇ ਹਨ।