ਗੁਟਕਾ ਸਾਹਿਬ ਦੀ ਹੋਈ ਬੇਅਦਬੀ


ਝਬਾਲ, (ਅੰਮ੍ਰਿਤਸਰ), 22 ਮਈ (ਸੁਖਦੇਵ ਸਿੰਘ)- ਝਬਾਲ ਖੁਰਦ ਵਿਖੇ ਕੂੜੇ ਦੇ ਢੇਰ ਵਿਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਪਿੰਡ ਦੇ ਵਸਨੀਕ ਬਲਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਉਨ੍ਹਾਂ ਨੇ ਕੂੜੇ ਅਤੇ ਸੜਕ ’ਤੇ ਖਿੱਲਰੇ ਹੋਏ ਗੁਟਕਾ ਸਾਹਿਬ ਦੇ ਅੰਗ ਪਏ ਵੇਖੇ, ਜਿਸ ’ਤੇ ਉਨ੍ਹਾਂ ਨੇ ਸਾਰਾ ਮਾਮਲਾ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਥਾਣਾ ਝਬਾਲ ਦੀ ਪੁਲਿਸ ਦੇ ਧਿਆਨ ਵਿਚ ਲਿਆਂਦਾ। ਮੌਕੇ ’ਤੇ ਪੁੱਜੇ ਐਸ. ਪੀ. ਅਜੈ ਰਾਜ ਸਿੰਘ, ਇੰਸਪੈਕਟਰ ਪਰਮਜੀਤ ਸਿੰਘ ਵਿਰਦੀ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਪਿੰਡ ਵਾਸੀਆਂ ਨੇ ਅੰਗ ਇੱਕਠੇ ਕਰ ਸਤਿਕਾਰ ਸਹਿਤ ਉਨ੍ਹਾਂ ਨੂੰ ਸੌਂਪ ਦਿੱਤੇ ਹਨ। ਪੁਲਿਸ ਨੇ ਸ਼ਰਾਰਤੀ ਅਨਸਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।