2 ਕਿਲੋ ਹੈਰੋਇਨ ਤੇ 25 ਲੱਖ ਰੁ. ਡਰੱਗ ਮਨੀ ਸਮੇਤ 3 ਤਸਕਰ ਕਾਬੂ

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਵਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਕਿਸਤਾਨ ਤੋਂ ਮੰਗਵਾਈ 2 ਕਿਲੋ 70 ਗ੍ਰਾਮ ਹੈਰੋਇਨ, 25 ਲੱਖ 12 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਤਿੰਨੇ ਨੌਜਵਾਨ ਨਸ਼ਾ ਤਸਕਰ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਵਿਚੋਂ ਦੋ ਤਸਕਰਾਂ ਖਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਤੇ ਅਸਲਾ ਐਕਟ ਤਹਿਤ ਮੁਕੱਦਮੇ ਦਰਜ ਹਨ।