JALANDHAR WEATHER

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)-ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਨੇ ਜਥੇਦਾਰ ਨੂੰ ਤਨਖਾਹੀਆ ਐਲਾਨਿਆ। ਪਟਨਾ ਸਾਹਿਬ ਦੇ 5 ਸਿੰਘ ਸਾਹਿਬਾਨ ਨੇ ਫੈਸਲਾ ਸੁਣਾਇਆ। ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਹੈ। ਦੱਸ ਦਈਏ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ 10 ਦਿਨਾਂਅੰਦਰ ਤਖਤ ਸ੍ਰੀ ਪਟਨਾ ਸਾਹਿਬ ਆ ਕੇ ਆਪਣਾ ਪੱਖ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵੀ ਆਦੇਸ਼ ਦਿੱਤਾ ਗਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਤੇ ਆਪੋਧਾਪੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਵਲੋਂ ਅੱਜ ਜਾਰੀ ਕੀਤੇ ਗਏ ਮਤੇ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਗਿਆ ਹੈ, ਇਸ ਹੁਕਮ ਨੂੰ ਮੰਨਣ ਤੋਂ ਸਖਤ ਮਨ੍ਹਾ ਕੀਤਾ ਜਾਂਦਾ ਹੈ ਅਤੇ ਰੋਕ ਲਾਈ ਜਾਂਦੀ ਹੈ। ਇਸ ਦੇ ਨਾਲ ਹੀ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਬਾਰੇ ਜਾਂ ਆਦੇਸ਼ਾਂ ਨੂੰ ਰੱਦ ਕੀਤਾ ਗਿਆ। ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵਲੋਂ ਜਾਰੀ ਹੁਕਮਨਾਮੇ ਉਤੇ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਜਥੇਦਾਰ ਤੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਦਲੀਪ ਸਿੰਘ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਗੁਰਦਿਆਲ ਸਿੰਘ ਵਧੀ ਕੈਟ ਗ੍ਰੰਥੀ ਸਿੰਘ ਸਾਹਿਬ ਭਾਈ ਪਰਸ਼ੂਰਾਮ ਸਿੰਘ ਸੀਨੀਅਰ ਮੀਤ ਗ੍ਰੰਥੀ ਅਤੇ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਮੀਤ ਗ੍ਰੰਥੀ ਦੇ ਦਸਤਖ਼ਤ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ