JALANDHAR WEATHER

ਪਾਕਿ ਅਧਿਕਾਰੀ ਨੂੰ 24 ਘੰਟਿਆਂ ਅੰਦਰ ਭਾਰਤ ਛੱਡਣ ਦੇ ਹੋਏ ਹੁਕਮ, ਜਾਣੋ ਵਜ੍ਹਾ

ਨਵੀਂ ਦਿੱਲੀ, 21 ਮਈ-ਭਾਰਤ ਸਰਕਾਰ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਚ ਕੰਮ ਕਰਨ ਵਾਲੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਭਾਰਤ ਵਿਚ ਆਪਣੇ ਅਧਿਕਾਰਤ ਰੁਤਬੇ ਦੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਗੈਰ-ਗ੍ਰਾਟਾ ਵਿਅਕਤੀ ਐਲਾਨਿਆ ਹੈ। ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਨੂੰ ਅੱਜ ਇਸ ਸਬੰਧ ਵਿਚ ਇਕ ਇਤਰਾਜ਼ ਪੱਤਰ ਜਾਰੀ ਕੀਤਾ ਗਿਆ। ਉਨ੍ਹਾਂ ਨੂੰ ਸਖ਼ਤੀ ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ ਕਿ ਭਾਰਤ ਵਿਚ ਕੋਈ ਵੀ ਪਾਕਿਸਤਾਨੀ ਡਿਪਲੋਮੈਟ ਜਾਂ ਅਧਿਕਾਰੀ ਆਪਣੇ ਵਿਸ਼ੇਸ਼ ਅਧਿਕਾਰਾਂ ਅਤੇ ਰੁਤਬੇ ਦੀ ਕਿਸੇ ਵੀ ਤਰੀਕੇ ਨਾਲ ਦੁਰਵਰਤੋਂ ਨਾ ਕਰੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ