JALANDHAR WEATHER

ਹੈਰੋਇਨ ਤੇ ਲੱਖਾਂ ਰੁਪਏ ਡਰੱਗ ਮਨੀ ਸਮੇਤ ਫੜ੍ਹੇ ਨਸ਼ਾ ਤਸਕਰ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੈਰੋਇਨ ਹੋਰ ਬਰਾਮਦ

ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬੀਤੇ ਕੱਲ੍ਹ 2 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਡਰੱਗ ਮਨੀ ਸਮੇਤ ਫੜ੍ਹੇ ਨਸ਼ਾ ਤਸਕਰ ਦੀ ਨਿਸ਼ਾਨਦੇਹੀ ’ਤੇ ਘਰ ਦੇ ਬਾਥਰੂਮ ਵਿਚ ਲੁਕਾ ਕੇ ਰੱਖੀ 10 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਘੱਲ ਖੁਰਦ ਪੁਲਿਸ ਵਲੋਂ ਦੋ ਦਿਨਾਂ ਵਿਚ ਫੜ੍ਹੀ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਕੁੱਲ 12 ਕਿਲੋ 20 ਗ੍ਰਾਮ ਹੈਰੋਇਨ ਤੇ 25 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ