JALANDHAR WEATHER

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਿਆ ਫੈਸਲਾ ਗੈਰ ਸਿਧਾਂਤਕ - ਪੰਜ ਪਿਆਰੇ ਤਖ਼ਤ ਸ੍ਰੀ ਦਮਦਮਾ ਸਾਹਿਬ।

ਤਲਵੰਡੀ ਸਾਬੋ, (ਬਠਿੰਡਾ), 22 ਮਈ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਨੇ ਅੱਜ ਇਕ ਇਕੱਤਰਤਾ ਦੌਰਾਨ ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਏ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਨੂੰ ਚੁਣੌਤੀ ਦੇਣ ਵਾਲਾ ਦੱਸਦਿਆਂ ਸਮੁੱਚੇ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ। ਪੰਜ ਪਿਆਰੇ ਸਾਹਿਬਾਨ ਨੇ ਕਿਹਾ ਕਿ ਪੰਥ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰੇਗਾ ਕਿਉਂਕਿ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਿਆ ਗਿਆ ਫੈਸਲਾ ਪੂਰੀ ਤਰ੍ਹਾਂ ਗੈਰ ਸਿਧਾਂਤਕ ਹੈ। ਪੰਜ ਪਿਆਰਿਆਂ ਦੀ ਇਕੱਤਰਤਾ ’ਚ ਭਾਈ ਗੁਰਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਗਸੀਰ ਸਿੰਘ ਅਤੇ ਭਾਈ ਤਰਲੋਚਨ ਸਿੰਘ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ