ਸ਼੍ਰੀਕਾਂਤ ਸ਼ਿੰਦੇ ਦੀ ਅਗਵਾਈ ਵਾਲੇ ਸਰਬ ਪਾਰਟੀ ਵਫ਼ਦ ਨੇ ਮਹਾਤਮਾ ਗਾਂਧੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਅਬੂ ਧਾਬੀ [ਯੂਏਈ], 22 ਮਈ (ਏਐਨਆਈ): ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਇਕ ਉੱਚ ਪੱਧਰੀ ਸਰਬ ਪਾਰਟੀ ਵਫ਼ਦ ਨੇ ਯੂ.ਏ.ਈ. ਵਿਚ ਭਾਰਤੀ ਦੂਤਾਵਾਸ ਵਿਚ ਮਹਾਤਮਾ ਗਾਂਧੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਦਿਨ ਵਿਚ, ਵਫ਼ਦ ਨੇ 'ਆਪ੍ਰੇਸ਼ਨ ਸੰਧੂਰ' ਦੀ ਮਹੱਤਤਾ 'ਤੇ ਯੂ.ਏ.ਈ. ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਅਤੇ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਦ੍ਰਿੜ ਰੁਖ਼ ਦੀ ਪੁਸ਼ਟੀ ਕੀਤੀ।