ਮੈਰਿਟ 'ਚ ਆਏ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 23 ਮਈ (ਧੀਰਜ ਪਸ਼ੋਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕੀ ਕਮੇਟੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਲਈ ਗਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿਚ ਆਏ 15 ਵਿਦਿਆਰਥੀਆਂ ਦੇ ਸਨਮਾਨ ਵਿਚ ਸਨਮਾਨ ਸਮਾਰੋਹ ਆਯੋਜਿਤ ਕਰਵਾਇਆ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸੰਦੀਪ ਰਿਸ਼ੀ (ਆਈ.ਏ.ਐਸ.) ਡਿਪਟੀ ਕਮਿਸ਼ਨਰ ਸੰਗਰੂਰ ਸਨ। ਮੁੱਖ ਮਹਿਮਾਨ ਸੰਦੀਪ ਰਿਸ਼ੀ ਨੇ ਮੈਰਿਟ ਵਿਚ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਵੀ ਤੁਸੀਂ ਇਸੇ ਤਰ੍ਹਾਂ ਸਖ਼ਤ ਮਿਹਨਤ ਜਾਰੀ ਰੱਖੋ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸ. ਲਵਪ੍ਰੀਤ ਸਿੰਘ ਪੀ.ਸੀ.ਐਸ. ਸਹਾਇਕ ਕਮਿਸ਼ਨਰ ਸੰਗਰੂਰ, ਸ਼੍ਰੀਮਤੀ ਤਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ( ਸੈ.ਸਿੱ.) ਸੰਗਰੂਰ ਅਤੇ ਸ਼੍ਰੀਮਤੀ ਮਨਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਗਰੂਰ ਸਨ। ਫਕੀਰ ਸਿੰਘ ਟਿੱਬਾ ਵਲੋਂ ਕੀਤੀ ਸਟੇਜ ਦੀ ਕਾਰਵਾਈ ਦੌਰਾਨ ਰਾਮਾਨੁਜਨ ਪ੍ਰੀਖਿਆ ਪ੍ਰਬੰਧਕੀ ਕਮੇਟੀ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਮੈਰਿਟ ਵਿਚ ਆਈਆਂ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਢੰਡਿਆਲ, ਸੁਨੀਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ, ਯੁਵਰਾਜ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਂਕੇ, ਮਨਿੰਦਰ ਕੌਰ ਸਰਕਾਰੀ ਹਾਈ ਸਕੂਲ ਨੰਗਲਾ, ਏਕਮਜੋਤ ਕੌਰ ਸਰਕਾਰੀ ਹਾਈ ਸਕੂਲ ਢੰਡਿਆਲ, ਨੀਸ਼ੂ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡਵੀ, ਕਿਰਪਾ ਕੌਰ ਸਕੂਲ ਆਫ ਐਮੀਨੈਂਸ ਘਨੌਰੀ ਕਲਾਂ, ਗੁਰਜੀਤ ਕੌਰ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠਾ, ਮਹਿਕਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ, ਕੁਲਵੀਰ ਸਿੰਘ ਸਰਕਾਰੀ ਹਾਈ ਸਕੂਲ ਝਲੂਰ, ਜਸਦੀਪ ਕੌਰ ਸਰਕਾਰੀ ਹਾਈ ਸਕੂਲ ਮੰਗਵਾਲ, ਖੁਸ਼ੀ ਦੇਵੀ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡਵੀ, ਸਿਮਰਨ ਗੌਰਮਿੰਟ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਮੰਡੀ, ਜੋਬਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ, ਇਮਾਨਤ ਕੌਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਨੂੰ ਪ੍ਰਸ਼ੰਸ਼ਾ ਪੱਤਰ, ਸਨਮਾਨ ਚਿੰਨ੍ਹ ਅਤੇ 1100 ਰੁਪਏ ਪ੍ਰਤੀ ਵਿਦਿਆਰਥੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਸਮਾਰੋੋਹ ਵਿਚ ਰਾਮਾਨੁਜਨ ਪ੍ਰਬੰਧਕੀ ਟੀਮ ਦੇ ਸਚਿਨ ਸਿੰਗਲਾ, ਫਕੀਰ ਸਿੰਘ ਟਿੱਬਾ, ਪ੍ਰਿੰਸ ਸਿੰਗਲਾ, ਹਰੀਸ਼ ਕੁਮਾਰ, ਕਮਲਜੀਤ ਸਿੰਘ, ਸਰਬਜੀਤ ਸਿੰਘ, ਸੁਰੇਸ਼ ਕੁਮਾਰ, ਰਜੇਸ਼ ਕੁਮਾਰ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਿੰਸੀਪਲ ਸੁਰਿੰਦਰ ਕੌਰ, ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ, ਮੁੱਖ ਅਧਿਆਪਕ ਜਗਤਾਰ ਸਿੰਘ ਤੇ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਮਾਪੇ ਮੌਜੂਦ ਸਨ।