ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਹੈਰੋਇਨ, ਪਿਸਟਲ , ਜ਼ਿੰਦਾ ਰੌਂਦ ਤੇ ਮੈਗਜ਼ੀਨ ਸਮੇਤ 2 ਕਾਬੂ

ਚੋਗਾਵਾਂ/ਅੰਮਿ੍ਤਸਰ , 23 ਮਈ (ਗੁਰਵਿੰਦਰ ਸਿੰਘ ਕਲਸੀ ) - ਅੰਮ੍ਰਿਤਸਾਰ ਦਿਹਾਤੀ ਪੁਲਿਸ ਵਲੋਂ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਸੰਖੇਪ ਮੁਕਾਬਲੇ ਦੌਰਾਨ 2 ਗੈਂਗਸਟਰਾਂ ਕੋਲੋਂ 1 ਕਿੱਲੋ 34 ਗ੍ਰਾਮ ਹੈਰੋਇਨ, 1 ਗਲੋਕ ਪਿਸਟਲ 9 ਐਮ. ਐਮ. ਸਮੇਤ ਮੈਗਜ਼ੀਨ ਅਤੇ 2 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।ਇੰਚਾਰਜ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਕਾਕਾ ਅਤੇ ਵਿੱਕੀ ਸਿੰਘ ਪਿੰਡ ਹਵੇਲੀਆਂ (ਤਰਨ ਤਾਰਨ) ਜੋ ਪਾਕਿਸਤਾਨੀ ਸਮੱਗਲਰਾਂ ਦੇ ਲਿੰਕ ਵਿਚ ਹਨ ਅਤੇ ਦੋਵੇਂ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਤੇ ਅਸਲ੍ਹਾ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਪਿੰਡ ਬੋਪਾਰਾਏ ਬਾਜ਼ ਸਿੰਘ ਨੇੜੇ ਤੋਂ ਇਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ , ਜਿਸ ਦੌਰਾਨ ਉਕਤ ਦੋਸ਼ੀਆ ਵਲੋਂ ਭੱਜਣ ਦੀ ਨਿਯਤ ਨਾਲ ਪੁਲਿਸ ਪਾਰਟੀ 'ਤੇ ਫਾਇਰ ਕੀਤਾ ਗਿਆ। ਜਿਸ ਦੇ ਜਵਾਬ ਵਿਚ ਪੁਲਿਸ ਪਾਰਟੀ ਵਲੋਂ ਵੀ ਫਾਇਰ ਕੀਤਾ ਗਿਆ , ਜਿਸ ਦੌਰਾਨ ਗੁਰਪ੍ਰੀਤ ਸਿੰਘ ਉਰਫ਼ ਕਾਕਾ ਦੀ ਲੱਤ ਵਿਚ ਇਕ ਫਾਇਰ ਲੱਗਾ ਤੇ ਉਹ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਉਨ੍ਹਾਂ ਦੀ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ, ਪਿਸਟਲ ਤੇ ਜ਼ਿੰਦਾ ਰੌਂਦ ਬਰਾਮਦ ਹੋਏ ਹੋਏ। ਪੁਲਿਸ ਥਾਣਾ ਲੋਪੋਕੇ ਨੇ ਉਕਤ ਵਿਅਕਤੀਆਂ ਖ਼ਿਲਾਫ਼ ਅਸਲ੍ਹਾ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕਦਮਾ ਦਰਜ ਕੀਤਾ ਗਿਆ ਹੈ।