ਡੇਰਾ ਬਾਬਾ ਨਾਨਕ 'ਚ ਹਨੇਰੀ ਤੋਂ ਬਾਅਦ ਬਾਰਿਸ਼ ਸ਼ੁਰੂ

ਡੇਰਾ ਬਾਬਾ ਨਾਨਕ, 24 ਮਈ (ਹੀਰਾ ਸਿੰਘ ਮਾਂਗਟ)-ਬੀਤੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਦੇਰ ਸ਼ਾਮ ਚੱਲੀ ਤੇਜ਼ ਹਨੇਰੀ ਤੇ ਝੱਖੜ ਤੋਂ ਬਾਅਦ ਹੁਣ ਬਾਰਿਸ ਸ਼ੁਰੂ ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਜਿਥੇ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਹੈ, ਉਥੇ ਹੀ ਇਹ ਬਾਰਿਸ਼ ਕਿਸਾਨਾਂ ਦੀਆਂ ਫਸਲਾਂ ਲਈ ਲਾਹੇਵੰਦ ਹੋਵੇਗੀ।