ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਕੱਚੇ ਅਧਿਆਪਕਾਂ ਵਲੋਂ ਨਾਭਾ ਦੀ ਅਨਾਜ ਮੰਡੀ 'ਚ ਇਕੱਠ

ਨਾਭਾ, 25 ਮਈ - ਨਾਭਾ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਕੱਚੇ ਅਧਿਆਪਕਾਂ ਵਲੋਂ ਨਾਭਾ ਦੀ ਅਨਾਜ ਮੰਡੀ ਵਿਚ ਇਕੱਠ ਕੀਤਾ ਗਿਆ ਜਦੋਂ ਉਹ ਅੱਗੇ ਵਧਣ ਲੱਗੇ ਤਾਂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ, ਕੱਚੇ ਅਧਿਆਪਕਾਂ ਨੇ ਮੰਗ ਕੀਤੀ ਕਿ ਸਾਡੀ ਮੀਟਿੰਗ ਅਰਵਿੰਦ ਕੇਜਰੀਵਾਲ ਨਾਲ ਕਰਵਾਈ ਜਾਵੇ।