ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਡੀ.ਏ. ਮੁੱਖ ਮੰਤਰੀਆਂ ਦੇ ਸੰਮੇਲਨ ਵਿਚ ਹਿੱਸਾ ਲਿਆ

ਨਵੀਂ ਦਿੱਲੀ, 25 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਵਿਚ ਐਨ.ਡੀ.ਏ. ਮੁੱਖ ਮੰਤਰੀਆਂ ਦੇ ਸੰਮੇਲਨ ਵਿਚ ਹਿੱਸਾ ਲਿਆ। ਅਸੀਂ ਕਈ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕੀਤੀ। ਵੱਖ-ਵੱਖ ਰਾਜਾਂ ਨੇ ਪਾਣੀ ਦੀ ਸੰਭਾਲ, ਸ਼ਿਕਾਇਤ ਨਿਵਾਰਣ, ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ, ਸਿੱਖਿਆ, ਮਹਿਲਾ ਸਸ਼ਕਤੀਕਰਨ, ਖੇਡਾਂ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿਚ ਆਪਣੇ ਸਭ ਤੋਂ ਵਧੀਆ ਅਭਿਆਸਾਂ ਬਾਰੇ ਦੱਸਿਆ ਗਿਆ । ਇਨ੍ਹਾਂ ਤਜਰਬਿਆਂ ਨੂੰ ਸੁਣਨਾ ਬਹੁਤ ਵਧੀਆ ਸੀ। ਮੈਂ ਆਪਣੇ ਵਿਕਾਸ ਮਾਰਗਾਂ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਡਬਲ ਇੰਜਣ ਸਰਕਾਰ ਦੇ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਣ। ਸੈਨੀਟੇਸ਼ਨ, ਸਿਹਤ ਸੰਭਾਲ, ਯੁਵਾ ਸਸ਼ਕਤੀਕਰਨ, ਖੇਤੀਬਾੜੀ, ਤਕਨਾਲੋਜੀ ਅਤੇ ਹੋਰ ਮੁੱਖ ਖੇਤਰਾਂ ਵਿਚ ਮਜ਼ਬੂਤ ਤਾਲਮੇਲ ਬਣਾਉਣ ਬਾਰੇ ਗੱਲ ਕੀਤੀ ਗਈ ।