ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸੰਗਤ ਮੰਡੀ, (ਬਠਿੰਡਾ), 26 ਮਈ (ਦੀਪਕ ਸ਼ਰਮਾ)- ਬੀਤੀ ਦੇਰ ਰਾਤ ਪਿੰਡ ਜੱਸੀ ਬਾਗਵਾਲੀ ਦੇ ਇਕ ਨੌਜਵਾਨ ਦਾ ਪਿੰਡ ਸੰਗਤ ਕਲਾਂ ਵਿਖੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਇਸ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਦੋ ਵਿਅਕਤੀਆਂ ਵਲੋਂ ਕਰ ਦਿੱਤਾ ਗਿਆ। ਮੌਕੇ ’ਤੇ ਥਾਣਾ ਸੰਗਤ ਦੀ ਪੁਲਿਸ ਵੀ ਪਹੁੰਚ ਗਈ ਅਤੇ ਜਾਂਚ ਵਿਚ ਜੁੱਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।