ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ 2 ਜੂਨ ਤੋਂ 30 ਜੂਨ ਤੱਕ ਹੋਣਗੀਆਂ।