JALANDHAR WEATHER

ਭ੍ਰਿਸ਼ਟਾਚਾਰ ਮਾਮਲੇ ’ਚ ਐਸ.ਐਸ.ਪੀ. ਫਾਜ਼ਿਲਕਾ ਸਸਪੈਂਡ- ਪੁਲਿਸ ਸੂਤਰ

ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)- ਫ਼ਾਜ਼ਿਲਕਾ ਵਿਖੇ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਦੇ ਅਨੁਸਾਰ ਐਸ.ਐਸ.ਪੀ. ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਕੱਲ੍ਹ, ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਇਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ