ਤਹੱਵੁਰ ਰਾਣਾ ਵਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ
ਨਵੀਂ ਦਿੱਲੀ, 28 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 26/11 ਦੇ ਦੋਸ਼ੀ ਤਹੱਵੁਰ ਰਾਣਾ ਵਲੋਂ ਦਾਇਰ ਉਸ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਜੇਲ੍ਹ ਨਿਯਮਾਂ ਤਹਿਤ ਆਪਣੇ ਪਰਿਵਾਰ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਗਈ ਹੈ। ਅਦਾਲਤ ਨੇ ਇਸ ਮਾਮਲੇ ’ਤੇ ਤਿਹਾੜ ਜੇਲ੍ਹ ਅਧਿਕਾਰੀਆਂ ਤੋਂ ਵੀ ਰਿਪੋਰਟ ਮੰਗੀ ਹੈ। ਰਾਣਾ 6 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 4 ਜੂਨ ਨੂੰ ਹੋਣੀ ਹੈ।