JALANDHAR WEATHER

ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਨੂੰ ਕੀਤਾ ਏਮਜ਼ ਬਠਿੰਡਾ ਲਈ ਰੈਫਰ

ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)- ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ ’ਤੇ ਚੱਲ ਰਹੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੋਂ ਹੁਣ ਉਸ ਨੂੰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ (ਏਮਜ ਬਠਿੰਡਾ) ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹ ਗੁਰਦੇ ਦੀ ਪੱਥਰੀ ਤੋਂ ਪੀੜਤ ਹੈ ਤੇ ਅਚਾਨਕ ਦਰਦ ਉੱਠਣ ਕਰਕੇ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ ਸੀ ਪਰ ਇੱਥੇ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਨਾ ਹੋਣ ਕਰਕੇ ਉਸ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਉਪਰੰਤ ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਏਮਜ਼ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ