JALANDHAR WEATHER

ਛੇਹਰਟਾ : ਦੇਰ ਰਾਤ ਚੱਲੀਆਂ ਗੋਲੀਆਂ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ

ਛੇਹਰਟਾ, 28 ਮਈ (ਪੱਤਰ ਪ੍ਰੇਰਕ)-ਛੇਹਰਟਾ ਇਲਾਕੇ ਅਧੀਨ ਪੈਂਦੀ ਮਨਚੰਦਾ ਬਿਲਡਿੰਗ ਉੱਪਰ ਦੇਰ ਰਾਤ ਨੌਜਵਾਨਾਂ ਵਿਚਕਾਰ ਸ਼ਰੇਆਮ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਨੌਜਵਾਨ ਦੀ ਲੱਤ ਵਿਚ 3 ਗੋਲੀਆਂ ਲੱਗਣ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਸਬੰਧੀ ਪਤਾ ਲੱਗਦੇ ਹੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਪੀੜਤਾ ਅਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਰੁਣ ਮੋਟਰਸਾਈਕਲ ਲੈ ਕੇ ਘਰੋਂ ਬਾਹਰ ਗਿਆ ਸੀ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਅਰੁਣਜੀਤ ਸਿੰਘ 'ਤੇ ਕਿਸੇ ਨੇ ਗੋਲ਼ੀਆਂ ਚਲਾ ਦਿੱਤੀਆਂ ਹਨ ਅਤੇ ਉਨ੍ਹਾਂ ਆਪਣੇ ਬੇਟੇ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਬੇਟੇ ਦੇ ਤਿੰਨ ਗੋਲ਼ੀਆਂ ਲੱਗੀਆਂ ਹਨ। ਅਨੀਤਾ ਰਾਣੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਹੁਣ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਪਹਿਲਾਂ ਜੋ ਝਗੜਾ ਸੀ, ਉਹ ਮੁੱਕ ਗਿਆ ਹੈ। ਉਨ੍ਹਾਂ ਪੁਲਿਸ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਵਲੋਂ ਮੌਕੇ ਉਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ।

 ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਸੰਧੂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੇਨ ਜੀ. ਟੀ. ਰੋਡ ਛੇਹਰਟਾ ਉਤੇ ਸਥਿਤ ਮਨਚੰਦਾ ਬਿਲਡਿੰਗ ਉਤੇ ਪ੍ਰਿੰਸ ਮੱਟੂ, ਦੀਪਕ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ ਤੇ ਅਰੁਣਜੀਤ ਸਿੰਘ ਮਨੀ ਧਨੀਆ ਜੋ ਕਿ ਆਪਸ ਵਿਚ ਦੋਸਤ ਸੀ ਤੇ ਪ੍ਰਿੰਸ ਮੱਟੂ ਦੇ ਘਰ ਜਨਮ ਦੇਣ ਦੀ ਪਾਰਟੀ ਕਰ ਰਹੇ ਸਨ, ਜਿਸ ਦੌਰਾਨ ਇਨ੍ਹਾਂ ਦਾ ਆਪਸ ਵਿਚ ਤਕਰਾਰ ਹੋ ਗਿਆ ਤੇ ਇਨ੍ਹਾਂ ਵਲੋਂ ਇਕ ਦੂਜੇ ਉਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਇਕ ਧਿਰ ਵਲੋਂ ਅਰੁਣਜੀਤ ਸਿੰਘ ਜ਼ਖਮੀ ਹੋ ਗਿਆ ਤੇ ਦੂਸਰੀ ਧਿਰ ਵਲੋਂ ਪ੍ਰਿੰਸ ਮੱਟੂ ਤੇ ਦੀਪਕ ਜ਼ਖਮੀ ਹੋਏ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਪੁਲਿਸ ਥਾਣਾ ਛੇਹਰਟਾ ਵਿਖੇ ਮੁਕਦਮਾ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਭੇਜੀਆਂ ਗਈਆਂ ਹਨ ਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਕਾਬੂ ਕਰਕੇ ਤੇ ਇਨ੍ਹਾਂ ਵਲੋਂ ਵਾਰਦਾਤ ਦੌਰਾਨ ਵਰਤੇ ਹਥਿਆਰ ਬਰਾਮਦ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ