ਸਿਹਤ ਵਿਗੜਨ ਕਰਕੇ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦਾ ਵਿਜੀਲੈਂਸ ਰਿਮਾਂਡ ਖਤਮ, ਭੇਜਿਆ ਜੇਲ੍ਹ
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ 'ਤੇ ਚੱਲ ਰਹੀ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਸਿਹਤ ਵਿਗੜਨ ਕਰਕੇ ਵਿਜੀਲੈਂਸ ਦੀ ਮੰਗ 'ਤੇ ਅਦਾਲਤ ਨੇ ਉਸ ਦਾ ਰਿਮਾਂਡ ਖਤਮ ਕਰ ਦਿੱਤਾ ਹੈ, ਜੋ ਕੱਲ੍ਹ ਖਤਮ ਹੋਣਾ ਸੀ। ਉਸ ਨੂੰ ਪੱਥਰੀ ਦੇ ਦਰਦ ਦੇ ਇਲਾਜ ਲਈ ਪਹਿਲਾਂ ਸਥਾਨਕ ਸਿਵਲ ਹਸਪਤਾਲ ਤੇ ਫਿਰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼ ਬਠਿੰਡਾ) ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਮੁਢਲਾ ਇਲਾਜ ਕਰਨ ਉਪਰੰਤ ਵਾਪਸ ਭੇਜ ਦਿੱਤਾ। ਵਿਜੀਲੈਂਸ ਵਲੋਂ ਹੁਣ ਉਸ ਨੂੰ ਅਦਾਲਤੀ ਹੁਕਮਾਂ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ. ਕੁਲਵੰਤ ਸਿੰਘ ਨੇ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ।