ਭੇਤਭਰੀ ਹਾਲਤ 'ਚ ਵਿਅਕਤੀ ਦੀ ਮੌਤ

ਘੋਗਰਾ/ਨੰਗਲ, 28 ਮਈ (ਆਰ. ਐੱਸ. ਸਲਾਰੀਆ/ਵਿਨੋਦ ਮਹਾਜਨ)-ਥਾਣਾ ਦਸੂਹਾ ਅਧੀਨ ਪੈਂਦੇ ਪਿੰਡ ਦੋਲੋਵਾਲ ਦੇ ਨੌਜਵਾਨ ਮੋਹਿਤ ਕੁਮਾਰ (29) ਦੀ ਲਾਸ਼ ਮੁਕੇਰੀਆਂ ਹਾਇਡਲ ਨਹਿਰ ਦੇ ਪਾਵਰ ਹਾਊਸ ਨੰਬਰ 4 ਤੋਂ ਬਰਾਮਦ ਹੋਈ ਹੈ ਜੋ ਕਿ ਬੀਤੇ ਕੱਲ੍ਹ ਤੋਂ ਲਾਪਤਾ ਸੀ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਜੋਗਿੰਦਰ ਸਿੰਘ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਮੋਹਿਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਦੋਲੋਵਾਲ ਦਾ ਰਹਿਣ ਵਾਲਾ ਹੈ, ਪੀ.ਐੱਨ.ਬੀ. ਬੈਂਕ ਵਿਚ ਬਤੌਰ ਅਸਿਸਟੈਂਟ ਮੈਨੇਜਰ ਵਜੋਂ ਸੇਵਾ ਨਿਭਾਅ ਰਿਹਾ ਸੀ, ਜੋ ਕਿ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਪਰੇਸ਼ਾਨ ਚੱਲ ਰਿਹਾ ਸੀ, ਜਿਸ ਦਾ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਜਿਸ ਦੀ ਲਾਸ਼ ਅੱਜ ਪਾਵਰ ਹਾਊਸ ਨੰਬਰ 4 ਦੇ ਗੇਟਾਂ ਤੋਂ ਬਰਾਮਦ ਹੋਈ। ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢ ਲਿਆ ਗਿਆ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕੇਰੀਆਂ ਰੱਖਵਾ ਦਿੱਤਾ ਹੈ, ਜਿਸ ਦੀ 174 ਦੀ ਕਾਰਵਾਈ ਕੀਤੀ ਜਾਵੇਗੀ।
ਜਦੋਂ ਇਸ ਪੂਰੇ ਮਾਮਲੇ ਬਾਰੇ ਸਿਵਲ ਹਸਪਤਾਲ ਦੇ ਐਸ.ਐਮ.ਓ. ਪਰਮਿੰਦਰ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਸਿਵਲ ਸਰਜਨ ਅਤੇ ਪੰਜਾਬ ਸਿਹਤ ਨਿਗਮ ਦੇ ਕਰਮਚਾਰੀਆਂ ਨੂੰ ਦੇ ਦਿੱਤੀ ਗਈ ਹੈ। ਹੁਣ ਦੇਖਣਾ ਇਹ ਹੈ ਕਿ ਕੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੈ ਜਾਂ ਕਿਸੇ ਹੋਰ ਵੱਡੇ ਹਾਦਸੇ ਦੀ ਉਡੀਕ ਕਰਦੀ ਹੈ।