ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ

ਚੰਡੀਗੜ੍ਹ, 28 ਮਈ-ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਉਨ੍ਹਾਂ ਆਖਰੀ ਸਾਹ ਲਏ। ਪਿਛਲੇ ਕਾਫ਼ੀ ਸਮੇਂ ਤੋਂ ਉਹ ਬੀਮਾਰ ਚੱਲ ਰਹੇ ਸਨ। ਸ਼ਾਮ 5 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋਇਆ। 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ ਤੇ ਅਕਾਲੀ ਦਲ ਦੇ ਸਰਪ੍ਰਸਤ ਰਹਿ ਚੁੱਕੇ ਹਨ। ਲੋਕ ਸਭਾ ਤੇ ਰਾਜ ਸਭਾ ਦੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। 89 ਸਾਲ ਦੀ ਉਮਰ 'ਚ ਆਖਰੀ ਸਾਹ ਲਏ।