ਚੌਕਸੀ ਵਿਭਾਗ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਡੀ.ਐਸ.ਪੀ. ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ (ਹੁਸ਼ਿਆਰਪੁਰ) ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।