ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਦਿੜ੍ਹਬਾ ਮੰਡੀ (ਸੰਗਰੂਰ), 28 ਮਈ (ਹਰਬੰਸ ਸਿੰਘ ਛਾਜਲੀ)- ਅਕਾਲੀ ਸਿਆਸਤ ਦੇ ਬਾਬਾ ਬੋਹੜ ਸ.ਸੁਖਦੇਵ ਸਿੰਘ ਢੀਡਸਾ ਅਕਾਲ ਚਲਾਣਾ ਕਰ ਗਏ ਹਨ। ਸਮੁੱਚੇ ਪੰਜਾਬੀ ਭਾਈਚਾਰੇ ਖਾਸ਼ ਕਰਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਗੁਰਬਚਨ ਸਿੰਘ ਬਚੀ, ਤੇਜਾ ਸਿੰਘ ਕਮਾਲਪੁਰ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆ ਦੇ ਆਗੂਆ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।