JALANDHAR WEATHER

ਭਾਈ ਲੌਂਗੋਵਾਲ ਵਲੋਂ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਲੌਂਗੋਵਾਲ, 28 ਅਪ੍ਰੈਲ (ਵਿਨੋਦ ਸ਼ਰਮਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂ ਸਨ। ਉਨ੍ਹਾਂ ਨੇ ਉੱਚ ਆਦਰਸ਼ਾਂ, ਦੂਰਅੰਦੇਸ਼ੀ ਸੋਚ, ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਸਦਕਾ ਪੰਜਾਬ ਅਤੇ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਦਾ ਸਮੁੱਚਾ ਜੀਵਨ ਬੇਦਾਗ ਰਿਹਾ। ਪੰਜਾਬ ਖਾਸ ਕਰਕੇ ਸੰਗਰੂਰ ਇਲਾਕੇ ਲਈ ਉਨ੍ਹਾਂ ਵਲੋਂ ਕਰਵਾਏ ਵਿਕਾਸ ਕਾਰਜ ਲੋਕ ਮਨਾਂ ਵਿਚ ਚਿਰ ਸਥਾਈ ਯਾਦ ਰਹਿਣਗੇ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ