ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ 'ਤੇ ਸ. ਸੁਖਬੀਰ ਸਿੰਘ ਬਾਦਲ ਵਲੋਂ ਗਹਿਰਾ ਦੁੱਖ ਪ੍ਰਗਟ

ਚੰਡੀਗੜ੍ਹ, 28 ਮਈ-ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ 'ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।