ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਸਿੱਖ ਪੰਥ ਲਈ ਵੱਡਾ ਘਾਟਾ - ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ ,28 ਮਈ (ਰਣਜੀਤ ਸਿੰਘ ਢਿੱਲੋਂ) -ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ: ਢੀਂਡਸਾ ਇਕ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਦੁਨੀਆਂ ਭਰ ਵਿਚ ਆਪਣਾ ਸਨੇਹ ਤੇ ਪਿਆਰ ਬਣਾਇਆ। ਉਹ ਹਮੇਸ਼ਾ ਪੰਥਕ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯਤਨ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਅਕਾਲੀ ਧੜਿਆਂ ਵਿਚ ਏਕਤਾ ਲਈ ਮੇਰੇ ਵਲੋਂ ਤਾਲਮੇਲ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਤਾਂ ਸ: ਢੀਡਸਾ ਨੇ ਸਭ ਤੋਂ ਪਹਿਲਾਂ ਪ੍ਰੋੜਤਾ ਕੀਤੀ। ਉਨ੍ਹਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਮਗਰੋਂ ਇਕ ਹੋਰ ਵੱਡੇ ਕੱਦ ਦੇ ਅਕਾਲੀ ਨੇਤਾ ਦਾ ਵਿਛੋੜਾ ਬਹੁਤ ਦੁਖਦਾਈ ਹੈ।