ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ ,28 ਮਈ (ਧੀਰਜ ਪਸ਼ੌਰੀਆ ) - ਅਕਾਲੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ: ਢੀਂਡਸਾ ਨੇ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਅਤੇ ਸੰਗਰੂਰ ਇਲਾਕੇ ਦੀ ਸੇਵਾ ਕੀਤੀ।ਪਰਮਾਤਮਾ ਸ: ਢੀਂਡਸਾ ਨੂੰ ਅਪਣੇ ਚਰਨਾ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ।