JALANDHAR WEATHER

ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਦੀ ਹੋਈ ਮੌਤ

ਗੁਰੂ ਹਰ ਸਹਾਏ, 28 ਮਈ (ਕਪਿਲ ਕੰਧਾਰੀ)-ਅੱਜ ਸ਼ਾਮ ਕਰੀਬ 4.15 ਵਜੇ 21 ਸਾਲਾ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਰਕੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਤੋਂ ਫਿਰੋਜ਼ਪੁਰ ਹਰ ਰੋਜ਼ ਜਾਂਦੀ ਡੀ.ਐਮ.ਯੂ ਟਰੇਨ ਨੰਬਰ 74978 ਜਦੋਂ ਪਿੰਡ ਨਿਧਾਨਾ ਬੋਹੜਾ ਦੇ ਕੋਲ ਪਹੁੰਚੀ ਤਾਂ ਉਥੋਂ ਰੇਲਵੇ ਲਾਈਨ ਕਰੋਸ ਕਰ ਰਿਹਾ 21 ਸਾਲਾਂ ਨੌਜਵਾਨ ਖੁਸ਼ਪ੍ਰੀਤ ਸਿੰਘ ਪੁੱਤਰ ਗੁਰਪਿੰਦਰ ਸਿੰਘ ਵਾਸੀ ਰਾਮਗੜ੍ਹ ਚੁੰਗਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਦੇ ਚਲਦਿਆਂ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਚੌਂਕੀ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਸ ਘਟਨਾ ਸਬੰਧੀ ਪਤਾ ਚੱਲਦਿਆਂ ਹੀ ਉਹ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਤੇ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਕੱਲ ਇਸ ਲਾਸ਼ ਦਾ ਪੋਸਟਮਾਰਟਮ ਕਰਕੇ ਇਸ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ ਉਹਨਾਂ ਨੇ ਦੱਸਿਆ ਕਿ ਇਹ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਅੱਜ ਇਧਰ ਕਿਸੇ ਕੰਮ ਦੇ ਸਿਲਸਿਲੇ ਵਿੱਚ ਆਇਆ ਸੀ ਤੇ ਰੇਲਵੇ ਲਾਈਨ ਕ੍ਰੋਸ ਕਰਨ ਸਮੇਂ ਅਚਾਨਕ ਇਸ ਦੀ ਫੇਟ ਰੇਲ ਗੱਡੀ ਦੇ ਨਾਲ ਵੱਜ ਗਈ ਤੇ ਇਸਦੀ ਮੌਤ ਹੋ ਗਈ ਉਹਨਾਂ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ