ਸਾਬਕਾ ਮੰਤਰੀ ਧਰਮਸੌਤ ਨੇ ਸੁਖਦੇਵ ਢੀਂਡਸਾ ਦੀ ਮੌਤ 'ਤੇ ਕੀਤਾ ਡੂੰਘਾ ਦੁੱਖ ਪ੍ਰਗਟ
ਨਾਭਾ, 28 ਮਈ (ਜਗਨਾਰ ਸਿੰਘ ਦੁਲੱਦੀ)-ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸੀਨੀਅਰ ਅਕਾਲੀ ਆਗੂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਿਰਸਵਾਰਥ ਲੰਮਾ ਸਮਾਂ ਕਰੀਬ ਛੇ ਦਹਾਕੇ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕੀਤੀ ਗਈ ਹੈ ਜੋ ਕਿ ਕਦੇ ਵੀ ਨਹੀਂ ਭੁਲਾਈ ਜਾਵੇਗੀ। ਉਹਨਾਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹੋਏ ਕਿਹਾ ਕਿ ਉਹ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।