JALANDHAR WEATHER

ਜਥੇਦਾਰ ਗੜਗੱਜ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ