ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂਆਂ ਵਿੱਚੋਂ ਸਨ, ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ।
ਐਡਵੋਕੇਟ ਧਾਮੀ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ