ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਰਾਜਨੀਤਕ ਪਿੜ ਦਾ ਇਕ ਸਾਊ, ਸੂਝਵਾਨ ਤੇ ਉਚੇ ਦੁਮਾਲੜੇ ਵਾਲਾ ਵਿਅਕਤੀ ਸਾਡੇ ਵਿਚੋਂ ਵਿਛੜ ਗਿਆ ਹੈ। ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵਧਾਇਕ ਰਹੇ, ਰਾਜ ਸਭਾ ਦੇ ਮੈਂਬਰ ਵੀ ਬਣੇ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਅਸਹਿ ਸਦਮਾ ਹੈ।