ਸੰਤ ਦਲੇਰ ਸਿੰਘ ਖੇੜੀ ਵਾਲਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁਖ ਦਾ ਕੀਤਾ ਪ੍ਰਗਟਾਵਾ

ਸੰਗਰੂਰ ,28 ਮਈ (ਸੁਖਵਿੰਦਰ ਸਿੰਘ ਫੁੱਲ) - ਸੰਤ ਦਲੇਰ ਸਿੰਘ ਖੇੜੀ ਵਾਲਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਖਦੇਵ ਸਿੰਘ ਢੀਂਡਸਾ , ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਿਲ ਕੀਤੇ ਹਨ । ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ। ਸੰਤ ਦਲੇਰ ਸਿੰਘ ਖੇੜੀ ਵਾਲਿਆਂ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।