JALANDHAR WEATHER

ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੋ ਵਿਅਕਤੀਆਂ ’ਤੇ ਚਲਾਈਆਂ ਗੋਲੀਆਂ

ਮੋਗਾ, 29 ਮਈ- ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਚ, ਮੋਟਰਸਾਈਕਲ ’ਤੇ ਸਵਾਰ ਕੁਝ ਅਣ-ਪਛਾਤੇ ਵਿਅਕਤੀਆਂ ਨੇ ਦੋ ਵਿਅਕਤੀਆਂ ’ਤੇ ਗੋਲੀਆਂ ਚਲਾਈਆਂ। ਮੋਟਰਸਾਈਕਲ ’ਤੇ ਸਵਾਰ ਅਣ-ਪਛਾਤੇ ਵਿਅਕਤੀ ਮੌਕੇ ਤੋਂ ਭੱਜ ਗਏ। ਇਸ ਗੋਲੀਬਾਰੀ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋ ਜ਼ਖਮੀਆਂ ਵਿਚੋਂ ਇਕ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ, ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਐਸ.ਐਸ.ਪੀ. ਮੋਗਾ ਮੌਕੇ ’ਤੇ ਮੌਜੂਦ ਹਨ। ਇਸ ਸਮੇਂ, ਪੁਲਿਸ ਸੀ.ਸੀ.ਟੀ.ਵੀ. ਦੀ ਜਾਂਚ ਕਰ ਰਹੀ ਹੈ ਅਤੇ ਅਗਲੇਰੀ ਕਾਰਵਾਈ ਵਿਚ ਲੱਗੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ