JALANDHAR WEATHER

ਵਿਅਕਤੀ ਨੇ ਕੋਰਟ ਕੌਂਸਲ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਗੰਭੀਰ

ਜਲੰਧਰ, 29 ਮਈ- ਅੱਜ ਸਵੇਰੇ 11 ਵਜੇ ਦੇ ਕਰੀਬ ਇਕ ਵਿਅਕਤੀ ਨੇ ਸ਼ੱਕੀ ਹਾਲਾਤ ਵਿਚ ਕੋਰਟ ਕੌਂਸਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਘਟਨਾ ਕਾਰਨ ਪ੍ਰਸ਼ਾਸਨ ਦੇ ਕਰਮਚਾਰੀ ਘਬਰਾਹਟ ਵਿਚ ਸਨ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੇ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਸੱਟਾਂ ਹਨ। ਕੋਰਟ ਕੌਂਸਲ ਵਿਚ ਮੌਜੂਦ ਲੋਕਾਂ ਨੇ ਘਟਨਾ ਬਾਰੇ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ, ਵਿਅਕਤੀ ਦੇ ਕੋਰਟ ਕੌਂਸਲ ਤੋਂ ਛਾਲ ਮਾਰਨ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ